Pauri 26
ਅਮੁਲ ਗੁਣ ਅਮੁਲ ਵਾਪਾਰ ॥ ਅਮੁਲ ਵਾਪਾਰੀਏ ਅਮੁਲ ਭੰਡਾਰ ॥ ਅਮੁਲ ਆਵਹਿ ਅਮੁਲ ਲੈ ਜਾਹਿ ॥ ਅਮੁਲ ਭਾਇ ਅਮੁਲਾ ਸਮਾਹਿ ॥ ਅਮੁਲੁ ਧਰਮੁ ਅਮੁਲੁ ਦੀਬਾਣੁ ॥ ਅਮੁਲੁ ਤੁਲੁ ਅਮੁਲੁ ਪਰਵਾਣੁ ॥ ਅਮੁਲੁ ਬਖਸੀਸ ਅਮੁਲੁ ਨੀਸਾਣੁ ॥ ਅਮੁਲੁ ਕਰਮੁ ਅਮੁਲੁ ਫੁਰਮਾਣੁ ॥ ਅਮੁਲੋ ਅਮੁਲੁ ਆਖਿਆ ਨ ਜਾਇ ॥ ਆਖਿ ਆਖਿ ਰਹੇ ਲਿਵ ਲਾਇ ॥ ਆਖਹਿ ਵੇਦ ਪਾਠ ਪੁਰਾਣ ॥ ਆਖਹਿ ਪੜੇ ਕਰਹਿ ਵਖਿਆਣ ॥ ਆਖਹਿ ਬਰਮੇ ਆਖਹਿ ਇੰਦ ॥ ਆਖਹਿ ਗੋਪੀ ਤੈ ਗੋਵਿੰਦ ॥ ਆਖਹਿ ਈਸਰ ਆਖਹਿ ਸਿਧ ॥ ਆਖਹਿ ਕੇਤੇ ਕੀਤੇ ਬੁਧ ॥ ਆਖਹਿ ਦਾਨਵ ਆਖਹਿ ਦੇਵ ॥ ਆਖਹਿ ਸੁਰਿ ਨਰ ਮੁਨਿ ਜਨ ਸੇਵ ॥ ਕੇਤੇ ਆਖਹਿ ਆਖਣਿ ਪਾਹਿ ॥ ਕੇਤੇ ਕਹਿ ਕਹਿ ਉਠਿ ਉਠਿ ਜਾਹਿ ॥ ਏਤੇ ਕੀਤੇ ਹੋਰਿ ਕਰੇਹਿ ॥ ਤਾ ਆਖਿ ਨ ਸਕਹਿ ਕੇਈ ਕੇਇ ॥ ਜੇਵਡੁ ਭਾਵੈ ਤੇਵਡੁ ਹੋਇ ॥ ਨਾਨਕ ਜਾਣੈ ਸਾਚਾ ਸੋਇ ॥ ਜੇ ਕੋ ਆਖੈ ਬੋਲੁਵਿਗਾੜੁ ॥ ਤਾ ਲਿਖੀਐ ਸਿਰਿ ਗਾਵਾਰਾ ਗਾਵਾਰੁ ॥੨੬॥ — Priceless are His Virtues, Priceless are His Dealings. Priceless are His Dealers, Priceless are His Treasures. Priceless are those who come to Him, Priceless are those who buy from Him. Priceless is Love for Him, Priceless is absorption into Him. Priceless is the Divine Law of…
- Read aloud in Gurmukhi, word by word
- Line by line, with its transliteration and explanation
- With its English meaning
- Translations from the Sangat, word by word, line by line or for the whole pauri — and a glossary for every word
Explore
This page needs JavaScript to show live content. A plain-text summary of the site is at /llms.txt.