Pauri 27
ਸੋ ਦਰੁ ਕੇਹਾ ਸੋ ਘਰੁ ਕੇਹਾ ਜਿਤੁ ਬਹਿ ਸਰਬ ਸਮਾਲੇ ॥ ਵਾਜੇ ਨਾਦ ਅਨੇਕ ਅਸੰਖਾ ਕੇਤੇ ਵਾਵਣਹਾਰੇ ॥ ਕੇਤੇ ਰਾਗ ਪਰੀ ਸਿਉ ਕਹੀਅਨਿ ਕੇਤੇ ਗਾਵਣਹਾਰੇ ॥ ਗਾਵਹਿ ਤੁਹਨੋ ਪਉਣੁ ਪਾਣੀ ਬੈਸੰਤਰੁ ਗਾਵੈ ਰਾਜਾ ਧਰਮੁ ਦੁਆਰੇ ॥ ਗਾਵਹਿ ਚਿਤੁ ਗੁਪਤੁ ਲਿਖਿ ਜਾਣਹਿ ਲਿਖਿ ਲਿਖਿ ਧਰਮੁ ਵੀਚਾਰੇ ॥ ਗਾਵਹਿ ਈਸਰੁ ਬਰਮਾ ਦੇਵੀ ਸੋਹਨਿ ਸਦਾ ਸਵਾਰੇ ॥ ਗਾਵਹਿ ਇੰਦ ਇਦਾਸਣਿ ਬੈਠੇ ਦੇਵਤਿਆ ਦਰਿ ਨਾਲੇ ॥ ਗਾਵਹਿ ਸਿਧ ਸਮਾਧੀ ਅੰਦਰਿ ਗਾਵਨਿ ਸਾਧ ਵਿਚਾਰੇ ॥ ਗਾਵਨਿ ਜਤੀ ਸਤੀ ਸੰਤੋਖੀ ਗਾਵਹਿ ਵੀਰ ਕਰਾਰੇ ॥ ਗਾਵਨਿ ਪੰਡਿਤ ਪੜਨਿ ਰਖੀਸਰ ਜੁਗੁ ਜੁਗੁ ਵੇਦਾ ਨਾਲੇ ॥ ਗਾਵਹਿ ਮੋਹਣੀਆ ਮਨੁ ਮੋਹਨਿ ਸੁਰਗਾ ਮਛ ਪਇਆਲੇ ॥ ਗਾਵਨਿ ਰਤਨ ਉਪਾਏ ਤੇਰੇ ਅਠਸਠਿ ਤੀਰਥ ਨਾਲੇ ॥ ਗਾਵਹਿ ਜੋਧ ਮਹਾਬਲ ਸੂਰਾ ਗਾਵਹਿ ਖਾਣੀ ਚਾਰੇ ॥ ਗਾਵਹਿ ਖੰਡ ਮੰਡਲ ਵਰਭੰਡਾ ਕਰਿ ਕਰਿ ਰਖੇ ਧਾਰੇ ॥ ਸੇਈ ਤੁਧੁਨੋ ਗਾਵਹਿ ਜੋ ਤੁਧੁ ਭਾਵਨਿ ਰਤੇ ਤੇਰੇ ਭਗਤ ਰਸਾਲੇ ॥ ਹੋਰਿ ਕੇਤੇ ਗਾਵਨਿ ਸੇ ਮੈ ਚਿਤਿ ਨ ਆਵਨਿ ਨਾਨਕੁ ਕਿਆ ਵੀਚਾਰੇ ॥ ਸੋਈ ਸੋਈ ਸਦਾ ਸਚੁ ਸਾਹਿਬੁ ਸਾਚਾ ਸਾਚੀ ਨਾਈ ॥ ਹੈ ਭੀ ਹੋਸੀ ਜਾਇ ਨ ਜਾਸੀ ਰਚਨਾ ਜਿਨਿ ਰਚਾਈ ॥ ਰੰਗੀ ਰੰਗੀ ਭਾਤੀ ਕਰਿ ਕਰਿ ਜਿਨਸੀ ਮਾਇਆ ਜਿਨਿ ਉਪਾਈ ॥ ਕਰਿ ਕਰਿ ਵੇਖੈ ਕੀਤਾ ਆਪਣਾ ਜਿਵ ਤਿਸ ਦੀ ਵਡਿਆਈ ॥ ਜੋ ਤਿਸੁ ਭਾਵੈ ਸੋਈ ਕਰਸੀ ਹੁਕਮੁ ਨ ਕਰਣਾ ਜਾਈ ॥…
- Read aloud in Gurmukhi, word by word
- Line by line, with its transliteration and explanation
- With its English meaning
- Translations from the Sangat, word by word, line by line or for the whole pauri — and a glossary for every word
Explore
This page needs JavaScript to show live content. A plain-text summary of the site is at /llms.txt.